विज्ञापन

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਭਗਵੰਤ ਸਰਕਾਰ ਨੂੰ ਦੋ-ਟੁੱਕ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਰਾਜ ਸਰਕਾਰਾਂ ਕੇਂਦਰ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ-ਸਿਹਤ ਤੇ ਆਰੋਗ ਕੇਂਦਰਾਂ ਨੂੰ ਕਿਸੇ ਹੋਰ ਯੋਜਨਾ ਵਿੱਚ ਨਹੀਂ ਬਦਲ ਸਕਦੀਆਂ। ਉਨ੍ਹਾਂ ਕਿਹਾ ਕਿ ਕੋਈ ਰਾਜ ਇਸ ਸਕੀਮ ਨੂੰ ਬੰਦ ਕਰ ਸਕਦਾ ਹੈ ਪਰ ਇਸ ਨੂੰ ਬਦਲ ਨਹੀਂ ਸਕਦਾ। ਮਾਂਡਵੀਆ ਨੇ ਕਿਹਾ ਕਿ ਰਾਜ ਸਰਕਾਰਾਂ ਆਪਣੇ ਤੌਰ.

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਰਾਜ ਸਰਕਾਰਾਂ ਕੇਂਦਰ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ-ਸਿਹਤ ਤੇ ਆਰੋਗ ਕੇਂਦਰਾਂ ਨੂੰ ਕਿਸੇ ਹੋਰ ਯੋਜਨਾ ਵਿੱਚ ਨਹੀਂ ਬਦਲ ਸਕਦੀਆਂ। ਉਨ੍ਹਾਂ ਕਿਹਾ ਕਿ ਕੋਈ ਰਾਜ ਇਸ ਸਕੀਮ ਨੂੰ ਬੰਦ ਕਰ ਸਕਦਾ ਹੈ ਪਰ ਇਸ ਨੂੰ ਬਦਲ ਨਹੀਂ ਸਕਦਾ। ਮਾਂਡਵੀਆ ਨੇ ਕਿਹਾ ਕਿ ਰਾਜ ਸਰਕਾਰਾਂ ਆਪਣੇ ਤੌਰ ‘ਤੇ ਸਿਹਤ ਦੇ ਕਿਸੇ ਵੀ ਮਾਡਲ ਨੂੰ ਉਤਸ਼ਾਹਿਤ ਕਰ ਸਕਦੀਆਂ ਹਨ ਪਰ ਕੇਂਦਰੀ ਗ੍ਰਾਂਟ ਨੂੰ ਕਿਸੇ ਹੋਰ ਯੋਜਨਾ ‘ਤੇ ਖਰਚ ਨਹੀਂ ਕਰ ਸਕਦੀਆਂ।

ਦਰਅਸਲ, ਕੁਝ ਦਿਨ ਪਹਿਲਾਂ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਪ੍ਰੋਜੈਕਟ ਆਯੂਸ਼ਮਾਨ ਭਾਰਤ ਸਿਹਤ ਤੇ ਆਰੋਗ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਤਬਦੀਲ ਕਰ ਰਹੀ ਹੈ। ਮੰਤਰਾਲੇ ਨੇ ਕਿਹਾ ਸੀ ਕਿ ਜੇਕਰ ਕੇਂਦਰਾਂ ਨੂੰ ਬਦਲਣ ਦਾ ਕੰਮ ਜਾਰੀ ਰਿਹਾ ਤਾਂ ਕੇਂਦਰ ਸਰਕਾਰ ਆਪਣੀ ਗ੍ਰਾਂਟ ਬੰਦ ਕਰ ਦੇਵੇਗੀ। ਇਸ ਮਗਰੋਂ ਕਾਫੀ ਬਵਾਲ ਖੜ੍ਹਾ ਹੋ ਗਿਆ ਸੀ।

ਸਿਹਤ ਮੰਤਰੀ ਐਤਵਾਰ ਨੂੰ ਪਟਿਆਲਾ ਦੇ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਸਿਹਤ ਤੇ ਭਲਾਈ ਕੇਂਦਰ ਚਲਾਏਗੀ। ਉਨ੍ਹਾਂ ਕਿਹਾ ਕਿ ਸਿਹਤ ਤੇ ਭਲਾਈ ਕੇਂਦਰ ਚਲਾਏ ਜਾਣ ਤੇ ਜੇਕਰ ਉਹ ਚੱਲਦੇ ਹਨ ਤਾਂ ਸਾਡੀ ਗ੍ਰਾਂਟ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਸਿਹਤ ਨੂੰ ਰਾਜਨੀਤੀ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ, ਇਹ ਨਾਗਰਿਕਾਂ ਦਾ ਮੁੱਦਾ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੰਡਵੀਆ ਨੇ ਸੂਬੇ ਦੇ ਸਿਹਤ ਖੇਤਰ ਨਾਲ ਸਬੰਧਤ ਵਿਸਤ੍ਰਿਤ ਚਰਚਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਨੇ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਲਾਗੂ ਕੀਤੇ ਜਾ ਰਹੇ ਸੰਪੂਰਨ ਸਿਹਤ ਸੰਭਾਲ ਮਾਡਲ ਦੀ ਸ਼ਲਾਘਾ ਕੀਤੀ।

  • TAGS:

Latest News