विज्ञापन

ਗ੍ਰੀਸ ‘ਚ ਟਰੇਨ ਤੇ ਮਾਲ ਗੱਡੀ ਵਿਚਾਲੇ ਭਿਆਨਕ ਟੱਕਰ, 26 ਲੋਕਾਂ ਦੀ ਮੌਤ, ਕਈ ਜ਼ਖਮੀ

ਨੈਸ਼ਨਲ ਡੈਸਕ – ਗ੍ਰੀਸ ‘ਚ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਮੰਗਲਵਾਰ ਰਾਤ ਨੂੰ ਟਰੇਨ ਅਤੇ ਮਾਲ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 26 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 85 ਲੋਕ ਜ਼ਖਮੀ ਹੋ ਗਏ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਏਥਨਜ਼.

ਨੈਸ਼ਨਲ ਡੈਸਕ – ਗ੍ਰੀਸ ‘ਚ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਮੰਗਲਵਾਰ ਰਾਤ ਨੂੰ ਟਰੇਨ ਅਤੇ ਮਾਲ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 26 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 85 ਲੋਕ ਜ਼ਖਮੀ ਹੋ ਗਏ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਏਥਨਜ਼ ਤੋਂ ਕਰੀਬ 380 ਕਿਲੋਮੀਟਰ ਉੱਤਰ ਵੱਲ ਟੈਂਪੇ ਨੇੜੇ ਵਾਪਰਿਆ। ਮਾਲ ਗੱਡੀ ਨਾਲ ਟਕਰਾਉਣ ਤੋਂ ਬਾਅਦ ਟਰੇਨ ਪਟੜੀ ਤੋਂ ਉਤਰ ਗਈ। ਟੱਕਰ ਤੋਂ ਬਾਅਦ ਟਰੇਨ ਨੂੰ ਅੱਗ ਲੱਗ ਗਈ। ਲਾਰੀਸਾ ਸ਼ਹਿਰ ਦੇ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 25 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਅਜੇ ਤੱਕ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

  • TAGS:

Latest News