Site icon Dainik Savera Times | Hindi News Portal

ਪੰਜਾਬ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਭੇਜੇਗੀ ਸਿੰਗਾਪੁਰ

ਪੰਜਾਬ ਸਰਕਾਰ ਹੁਣ ਫ਼ਿਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜੇਗੀ। ਹਾਸਲ ਜਾਣਕਾਰੀ ਅਨੁਸਾਰ 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ।

ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਜੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬੀਤੇ ਮਹੀਨੇ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਨੂੰ ਸਿੰਗਾਪਰ ਟ੍ਰੇਨਿੰਗ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ ਸੀ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ ਸਨ।
ਮੁੱਖ ਮੰਤਰੀ ਨੇ ਕੀ ਕਿਹਾ ਸੀ 
ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਸਿੰਗਾਪੁਰ ਵਿੱਚ ਪ੍ਰਿੰਸੀਪਲਾਂ ਦੀ ਸਿਖਲਾਈ ਲਈ ਅਕੈਡਮੀ ਹੈ ,ਜਿੱਥੇ ਜਾ ਕੇ ਇਹ ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲੈ ਕੇ ਆਉਣਗੇ ਅਤੇ ਆ ਕੇ ਆਪਣੇ ਸਹਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਗੇ। ਉਨ੍ਹਾਂ ਕਿਹਾ ਸੀ ਕਿ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਅਧਿਆਪਕ ਉੱਥੋਂ ਸਿਖਲਾਈ ਲੈ ਕੇ ਆਏ ਹਨ। ਜਿਸ ਤਰ੍ਹਾਂ ਦਿੱਲੀ ਵਿਚ ਸਕੂਲਾਂ ਦਾ ਕਾਇਆਕਲਪ ਹੋਇਆ ਹੈ ,ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਲਿਆਵਾਂਗੇ।
ਜਿਸ ਤੋਂ ਲੈ ਕੇ ਸੀਐਮ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਵਿਵਾਦ ਚਲ ਰਿਹਾ ਹੈ। ਗਵਰਨਰ ਨੇ ਸੀਐਮ ਨੂੰ ਪੁਛਿਆ ਸੀ ਕਿ ਤੁਸੀ ਕਿਸ ਦੀ ਮਨਜ਼ੂਰੀ ਨਾਲ ਪ੍ਰਿੰਸੀਪਲਾਂ ਨੂੰ ਵਿਦੇਸ਼ ਵਿੱਚ ਟ੍ਰੇਨਿੰਗ ਲਈ ਭੇਜਿਆ । ਜਿਸ ਦਾ ਹਾਲੇ ਤੱਕ ਪੰਜਾਬ ਸਰਕਾਰ ਨੇ ਜਵਾਬ ਨਹੀਂ ਭੇਜਿਆ ਹੈ।
Exit mobile version