विज्ञापन

ਬੂਰੀ ਖਬਰ -ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਜਨਮ ਦਿਨ ‘ਤੇ ਕਤਲ

ਮਨੀਲਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਛੀਨੀਵਾਲਾ ਕਲਾਂ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ (26) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਸਬੰਧੀ ਫਿਲਹਾਲ.

ਮਨੀਲਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਛੀਨੀਵਾਲਾ ਕਲਾਂ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ (26) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।ਜਾਣਕਾਰੀ ਮੁਤਾਬਕ ਜਿਸ ਰਾਤ ਕੁਲਵਿੰਦਰ ਸਿੰਘ ਦੇ ਜਨਮਦਿਨ ਵਾਲੇ ਦਿਨ ਹੀ ਕੁਝ ਅਣਪਛਾਤਿਆਂ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ। ਇਸ ਘਟਨਾ ‘ਤੋਂ ਬਾਅਦ ਸ਼ੁੱਕਰਵਾਰ ਤੜਕੇ ਕਰੀਬ 2 ਵਜੇ ਦੋ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕੁਲਵਿੰਦਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਬਰਾਮਦ ਕੀਤਾ।ਦੱਸਿਆ ਜਾ ਰਿਹਾ ਹੈ ਕੁਲਵਿੰਦਰ ਦੇ ਮੱਥੇ, ਪੱਟ ਅਤੇ ਹੱਥ ‘ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ, ਇਸ ‘ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ‘ਤੇ ਗੋਲੀ ਚਲਾਈ ਗਈ ਸੀ। ਇਸ ਦੇ ਨਾਲ ਹੀ ਲਾਸ਼ ਦੇ ਕੋਲੋਂ ਕਾਲੇ ਰੰਗ ਦਾ ਮੋਟਰਸਾਈਕਲ ਵੀ ਮਿਲਿਆ ਹੈ। ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦਾ ਪਰਿਵਾਰ ਕੁਲਵਿੰਦਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ‘ਚ ਅਸਮਰਥ ਹੈ, ਇਸ ਲਈ ਉਨ੍ਹਾਂ ਮਦਦ ਦੀ ਅਪੀਲ ਕੀਤੀ ਹੈ।

 

  • TAGS:

Latest News