Last Updated: November 21, 2026

Dainik Savera Times Logo

16 ਸਾਲਾਂ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ, ਨੌਜਵਾਨਾਂ ਖ਼ਿਲਾਫ ਮਾਮਲਾ ਦਰਜ਼

March 15, 2023

16 ਸਾਲਾਂ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ, ਨੌਜਵਾਨਾਂ ਖ਼ਿਲਾਫ ਮਾਮਲਾ ਦਰਜ਼

ਪੰਜਾਬ ‘ਚ ਅਪਰਾਧਕ ਵਾਰਦਾਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ । ਦਰਅਸਲ ਲੁਧਿਆਣਾ ਦੇ ਹੈਬੋਵਾਲ ਇਲਾਕੇ ‘ਚ ਸਮੂਹਿਕ ਜਬਰ–ਜਨਾਹ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਬਰ–ਜਨਾਹ ਦੇ ਇਸ ਮਾਮਲੇ ਵਿੱਚ ਥਾਣਾ ਹੈਬੋਵਾਲ ਦੀ ਪੁਲਿਸ ਨੇ ਪੰਜ ਨੌਜਵਾਨਾਂ ਦੇ ਖਿਲਾਫ ਕੇਸ ਦਰਜ ਕਰ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪੀੜਤ ਕੁੜੀ ਦੀ ਮਾਤਾ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਨ੍ਹਾਂ ਦੀ ਬੇਟੀ ਘਰ ਵਿੱਚ ਡਰੀ ਹੋਈ ਬੈਠੀ ਰਹਿੰਦੀ ਸੀ। ਵਾਰ–ਵਾਰ ਪੁੱਛਣ ’ਤੇ ਕੁੜੀ ਨੇ ਜੋ ਕੁਝ ਦੱਸਿਆ ਉਸ ਨੇ ਪਰਵਾਰਕ ਮੈਂਬਰਾਂ ਨੂੰ ਪਰੇਸ਼ਾਨ ਕਰ ਦਿੱਤਾ। ਪੀੜਤ ਕੁੜੀ ਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ 28 ਫਰਵਰੀ ਨੂੰ ਉਹ ਘਰ ਚੋਂ ਬਾਹਰ ਗਈ ਸੀ, ਇਸੇ ਦੌਰਾਨ ਗਲੀ ਵਿੱਚ ਹੀ ਰਹਿਣ ਵਾਲਾ ਇੱਕ ਨੌਜਵਾਨ ਉਸ ਨੂੰ ਬਹਾਨੇ ਨਾਲ ਆਪਣੇ ਕਮਰੇ ਵਿੱਚ ਲੈ ਗਿਆ , ਜਿੱਥੇ ਹੈਬੋਵਾਲ ਦੇ ਵੱਖ–ਵੱਖ ਇਲਾਕਿਆਂ ਦੇ ਚਾਰ ਹੋਰ ਨੌਜਵਾਨ ਮੌਜੂਦ ਸਨ। ਪੰਜਾਂ ਮੁਲਜ਼ਮਾਂ ਨੇ ਉਸ ਨੂੰ ਡਰਾ–ਧਮਕਾ ਕੇ ਉਸ ਨਾਲ ਵਾਰੀ–ਵਾਰੀ ਜਬਰ–ਜਨਾਹ ਕੀਤਾ। ਥਾਣਾ ਹੈਬੋਵਾਲ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਪੀੜਤ ਕੁੜੀ ਦੀ ਮਾਂ ਦੀ ਸ਼ਿਕਾਇਤ ਦੇ ਅਧਾਰ ’ਤੇ ਸਾਰੇ ਮੁਲਜ਼ਮਾਂ ਦੇ ਖਿਲਾਫ ਗੈਂਗਰੇਪ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਦੇ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

खबरें और भी हैं...

Copyright © 2025 Dainik Savera Times. All rights reserved.
ऐप खोलें