Last Updated: November 1, 2026

Dainik Savera Times Logo

ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਤੇ ਕਰਵਾਇਆ ਗਿਆ ਧਾਰਮਿਕ ਸਮਾਗਮ

November 1, 2026

ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਤੇ ਕਰਵਾਇਆ ਗਿਆ ਧਾਰਮਿਕ ਸਮਾਗਮ

ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਤੇ ਕਰਵਾਇਆ ਗਿਆ ਧਾਰਮਿਕ ਸਮਾਗਮ ਵੱਡੀ ਗਿਣਤੀ ਵਿੱਚ ਸੰਗਤ ਨੇ ਭਰੀ ਹਾਜ਼ਰੀ, ਗੁਰੂ ਕਾ ਲੰਗਰ ਅਤੁੱਟ ਵਰਤਾਇਆ ਬਠਿੰਡਾ 01 ਨਵੰਬਰ (ਮਨੋਜ ਚਰਖੀਵਾਲ) ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਸੁਸਾਇਟੀ ਬਠਿੰਡਾ ਵੱਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਸੰਗਤ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਸਮੂਹ ਦੇਸ਼ ਵਾਸੀਆਂ ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਗੁਰੂਆਂ, ਪੀਰਾਂ ਅਤੇ ਮਹਾਨ ਸੰਤਾਂ ਦੇ ਜਨਮ ਦਿਹਾੜੇ ਸਮੁੱਚੇ ਸਮਾਜ ਨੂੰ ਆਪਸੀ ਭਾਈਚਾਰੇ, ਪਿਆਰ ਅਤੇ ਮਿਲਵਰਤਣ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਸਦਭਾਵਨਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਦੇ ਹਨ।

📍 Location: Bathinda

खबरें और भी हैं...

Copyright © 2025 Dainik Savera Times. All rights reserved.
ऐप खोलें